4 May 1960 – 22 August 2025
ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ 65 ਸਾਲ ਦੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਜਾਣਕਾਰੀ ਮੁਤਾਬਕ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਹਾਲਤ ਵੱਧ ਖ਼ਰਾਬ ਹੋਣ ਕਾਰਨ ਅੱਜ ਸਵੇਰੇ ਉਹਨਾਂ ਨੇ ਆਖਰੀ ਸਾਹ ਲਏ। ਜਸਵਿੰਦਰ ਭੱਲਾ ਨੇ ਆਪਣੀ ਬੇਮਿਸਾਲ ਕਾਮੇਡੀ ਅਤੇ ਯਾਦਗਾਰ ਕਿਰਦਾਰਾਂ ਰਾਹੀਂ ਪੰਜਾਬੀ ਦਰਸ਼ਕਾਂ ਦੇ ਦਿਲਾਂ ਵਿੱਚ ਖ਼ਾਸ ਥਾਂ ਬਣਾਈ। ਉਹਨਾਂ ਦੀ ਮੌਤ ਨਾਲ ਪੰਜਾਬੀ ਫਿਲਮ ਉਦਯੋਗ ਨੇ ਇੱਕ ਵੱਡਾ ਹੀਰਾ ਗਵਾ ਦਿੱਤਾ ਹੈ।