TV10 Punjab

(Hub of News & Entertainment)

Hukamnama Sahib

Date: Friday, November 13, 2026

ਅੰਗ: 682 | ਰਾਗ: ਰਾਗੁ ਧਨਾਸਰੀ

ਧਨਾਸਰੀ ਮਹਲਾ ੫ ॥
English: Dhanaasaree, Fifth Mehl:
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
ਪੰਜਾਬੀ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ।
English: One who forgets the Lord of life, the Great Giver - know that he is most unfortunate.
ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥
ਪੰਜਾਬੀ: ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ॥੧॥
English: One whose mind is in love with the Lord's lotus feet, obtains the pool of ambrosial nectar. ||1||
ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥
ਪੰਜਾਬੀ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ।
English: Your humble servant awakes in the Love of the Lord's Name.
ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਪੰਜਾਬੀ: ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ਰਹਾਉ॥
English: All laziness has departed from his body, and his mind is attached to the Beloved Lord. ||Pause||
ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥
ਪੰਜਾਬੀ: ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)।
English: Wherever I look, the Lord is there; He is the string, upon which all hearts are strung.
ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਪੰਜਾਬੀ: ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ॥੨॥੧੬॥੪੭॥
English: Drinking in the water of the Naam, servant Nanak has renounced all other loves. ||2||16||47||